Dupinder Deep
Amrit Vele Da Hukamnama Sachkhand Sri Harmandir Sahib Amritsar Ang 678, 27-05-2026
ਅੱਜ ਦਾ ਮੁਖਵਾਕ:
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥
ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
25/05/2026
Amrit Wele da Mukhwak Sachkhand Shri Harmandar Sahib Amritsar
Ang-685, 25-05-2026
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥Places of Worship
ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।
15/05/2026
ਸਿਆਣੇ ਕਹਿੰਦੇ ਨੇ”
ਜਦੋਂ ਕਿਸਮਤ ਦੇ ਖਿਲਰੇ ਹੋਏ ਪੰਨਿਆਂ ਤੇ,
ਉਸ ਪ੍ਰਮਾਤਮਾ ਦੀ ਨਜ਼ਰ ਪੈਂਦੀ ਆ, ਫੇਰ ਪੁੱਠੀਆਂ ਤਕਦੀਰਾਂ ਵੀ ਸਿੱਧੀਆਂ ਹੋ ਜਾਂਦੀਆਂ ਨੇ।
SANDHIA VELE DA HUKAMNAMA SRI DARBAR SAHIB SRI AMRITSAR
ANG 702, 13-05-2026
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਿਹ
14/05/2026
Amrit Vele Da Hukamnama Sachkhand Sri Harmandir Sahib, Amritsar
Ang 742 14-05-2026
ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥
ਸੂਹੀ ਮਹਲਾ ੫ ॥ ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।੧। ਹੇ ਪ੍ਰਭੂ! ਤੂੰ ਆਪਣੇ ਸੇਵਕ ਨੂੰ (ਸੁਪਨੇ ਵਰਗੇ ਜਗਤ (ਦੇ ਮੋਹ-) ਜਾਲ ਵਿਚੋਂ) ਆਪ ਕੱਢ ਲਿਆ, ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ ।੧। ਰਹਾਉ। ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ।੨। ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ।੩। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ, ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ ।੪।੨੨।੨੮।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Onelink.to Onelink.to is a service for smart shortlinks for app downloads. We automatically detect what device you are using and send you to the correct app store.
゚viralシ
🏏 ਭਾਰਤ vs ਨਿਊਜ਼ੀਲੈਂਡ – ਟੌਸ ਅਪਡੇਟ
🇳🇿 ਨਿਊਜ਼ੀਲੈਂਡ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
🇮🇳 ਭਾਰਤ ਪਹਿਲਾਂ ਬੈਟਿੰਗ ਕਰੇਗਾ ਅਤੇ ਵੱਡਾ ਸਕੋਰ ਬਣਾਉਣ ਦੀ ਕੋਸ਼ਿਸ਼ ਕਰੇਗਾ।
Click here to claim your Sponsored Listing.
Category
Website
Address
Jagraon